ਆਸਟ੍ਰੇਲੀਆ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ…!

267
views

ਆਸਟ੍ਰੇਲੀਆ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ…
ਪੰਜਾਬ ਤੋਂ ਆਸਟ੍ਰੇਲੀਆ ਉਚੇਰੀ ਸਿੱਖਿਆ ਪ੍ਰਾਪਤ ਕਰਨ ਗਏ ਹਰਵਿੰਦਰ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਸਾਬਕਾ ਸਰਪੰਚ ਚੱਕ ਬੁੱਢੇ ਸ਼ਾਹ ਤਹਿਸੀਲ ਗੁਰੂਹਰਸਹਾਏ ਜ਼ਿਲਾ ਫਿਰੋਜ਼ਪੁਰ ਨੇ 14 ਮਹੀਨੇ ਪਹਿਲਾਂ ਪਰਥ ਆਸਟ੍ਰੇਲੀਆ ਦੇ ਇਕ ਕਾਲਜ ‘ਚ ਦਾਖਲਾ ਲਿਆ ਸੀ ਅਤੇ ਸਵੇਰੇ 6 ਵਜੇ ਜਦ ਉਹ ਇਕ ਵੈਨ ‘ਚ ਜਾ ਰਿਹਾ ਸੀ ਤਾਂ ਉਸ ਦੀ ਵੈਨ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਾਡੀ ਕੋਸ਼ਿਸ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡਿਓ ਦੇਖਣ ਲਈ ਸਾਡਾ ਪੇਜ਼ ਲਾਇਕ ਜਰੂਰ ਕਰੋ