ਇੰਤਜ਼ਾਰ ਦੀਆਂ ਘੜੀਆਂ ਖ਼ਤਮ, ਜਲਦ ਹੀ ਬਾਹਰ ਆਵੇਗੇ ਫਤਿਹਵੀਰ..!

1750
views

ਇੰਤਜ਼ਾਰ ਦੀਆਂ ਘੜੀਆਂ ਖ਼ਤਮ, ਜਲਦ ਹੀ ਬਾਹਰ ਆਵੇਗੇ ਫਤਿਹਵੀਰ.. ਸਨਾਮ- ਲੌਂਗੋਵਾਲ ਰੋਡ ‘ਤੇ ਸਥਿਤ ਪਿੰਡ ਭਗਵਾਨਪੁਰ ਵਿਚ ਸਥਿਤ ਵੀਰਵਾਰ ਨੂੰ ਸ਼ਾਮ 5 ਵਜੇ ਇਕ ਬੋਰਵੈੱਲ ਵਿਚ ਡਿੱਗੇ ਗਿਆ, ਜਿਸ ਦੇ ਬਾਚਅ ਲਈ ਪ੍ਰਸ਼ਾਸਨ ਵੱਲੋਂ ਲਗਤਾਰ ਕੋਸ਼ਿਸ ਜਾਰੀ ਹਨ। NDRF ਦੀ ਟੀਮ ਵੱਲੋਂ ਰੈਸਕਿਊ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਹੁਣ ਵੀ ਲਗਾਤਾਰ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਫਤਿਹਵੀਰ ਨੂੰ ਬਾਹਰ ਕੱਢਣ ਲਈ 32 ਇੰਚ ਚੌੜਾ ਇਕ ਸਮਾਂਤਰ ਬੋਰਵੈੱਲ ਬਣਾਇਆ ਗਿਆ ਹੈ ਤਾਂ ਕਿ ਲਗਭਗ 120 ਫੁੱਟ ਦੀ ਡੂੰਘਾਈ ‘ਤੇ 9 ਇੰਚ ਚੌੜੇ ਬੋਰਵੈੱਲ ਵਿਚ ਫਸੇ ਫਤਿਹਵੀਰ ਤੱਕ ਦੋਨਾਂ ਬੋਰਵੈੱਲਾਂ ਵਿਚਾਲੇ ਸੁਰੰਗ ਬਣਾ ਕੇ ਪਹੁੰਚਿਆ ਜਾ ਸਕੇ।ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਬੋਰ ਦਾ ਕੰਮ ਆਖਰੀ ਪੜਾਅ ‘ਤੇ ਪਹੁੰਚ ਚੁੱਕਾ ਹੈ ਤੇ ਇਸ ਤੋਂ ਐੱਨ.ਡੀ.ਆਰ.ਐੱਫ. ਦੀ ਟੀਮ ਵਲੋਂ ਮੋਰਚਾ ਸਭਾਲਿਆ ਜਾਵੇਗਾ, ਜੋ ਸੁਰੰਗ ਰਾਹੀਂ ਫਤਿਹਵੀਰ ਨੂੰ ਬਾਹਰ ਕੱਢਣਗੇ। ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ। ਉਮੀਦਾਂ ਟੁੱਟ ਰਹੀਆਂ ਹਨ ਪਰ ਹਰ ਕਿਸੇ ਨੂੰ ਚਮਤਕਾਰ ਦਾ ਇੰਤਜ਼ਾਰ ਹੈ। ਮਾਂ ਉਸ ਦੀਆਂ ਕਿਲਕਾਰੀਆਂ ਸੁਣਨ ਨੂੰ ਬੇਹਾਲ ਹੈ। ਆਮ ਲੋਕਾਂ ਦੇ ਵੀ ਹੰਝੂ ਨਿਕਲ ਰਹੇ ਹਨ। ਪੂਰਾ ਦੇਸ਼ ਫਤਿਹ ਲਈ ਅਰਦਾਸ ਕਰ ਰਿਹਾ ਹੈ।
ਸਾਡੀ ਕੋਸ਼ਿਸ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡਿਓ ਦੇਖਣ ਲਈ ਸਾਡਾ ਪੇਜ਼ ਲਾਇਕ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ