ਔਰਤ ਨੂੰ ਘਰੋਂ ਖਿੱਚ ਕੇ ਬੁਰੀ ਤਰ੍ਹਾਂ ਕੁੱਟਿਆ, ਵੀਡਿਓ ਸੋਸ਼ਲ ਮੀਡਿਆ ਤੇ ਵਾਇਰਲ…!

386
views

ਸ੍ਰੀ ਮੁਕਤਸਰ ਸਾਹਿਬ ਸ਼ਹਿਰ ‘ਚ ਅੱਜ ਕੁਝ ਲੋਕਾਂ ਨੇ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਸ਼ਹਿਰ ਦੇ ਬੂੜਾ ਗੁੱਜਰ ਰੋਡ ‘ਤੇ ਦੋ ਔਰਤਾਂ ਨੂੰ ਘਰੋਂ ਘੜੀਸ ਕੇ ਬਾਹਰ ਸੜਕ ਵਿਚਾਲੇ ਲਿਆ ਕੇ ਬੁਰੀ ਤਰ੍ਹਾਂ ਨਾਲ ਕੱਟਿਆ। ਜਿਸਦੀ ਇਕ ਬੱਚੇ ਵੱਲੋਂ ਬਣਾਈ ਵੀਡੀਓ ਵਾਇਰਲ ਹੋ ਚੁੱਕੀ ਹੈ ਉਕਤ ਦੋਸ਼ੀਆਂ ਦਾ ਫਾਈਨਾਂਸ ਦਾ ਕਾਰੋਬਾਰ ਹੈ ਅਤੇ ਪਤਾ ਲੱਗਿਆ ਹੈ ਕਿ ਉਕਤ ਵਿਅਕਤੀ ਔਰਤ ਦੇ ਘਰ ਪੈਸੇ ਲੈਣ ਗਏ ਸਨ, ਪ੍ਰੰਤੂ ਉਸ ਨੇ ਕਿਹਾ ਕਿ ਸਾਡੇ ਕੋਲ ਅੱਜ ਪੈਸੇ ਨਹੀਂ ਹਨ ਅਤੇ ਬਾਅਦ ‘ਚ ਦੇ ਦਿਆਂਗੇ। ਇਸ ਮਗਰੋਂ ਗ਼ੁੱਸੇ ‘ਚ ਆਏ ਇਨ੍ਹਾਂ ਵਿਅਕਤੀਆਂ ਨੇ ਸੜਕ ‘ਤੇ ਲਿਜਾ ਕੇ ਔਰਤ ਦੀ ਬੈਲਟਾਂ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਕਤ ਗੰਭੀਰ ਜ਼ਖ਼ਮੀ ਔਰਤ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਸਮੇਂ ਜੋ ਔਰਤਾਂ ਛੁਡਵਾਉਣਾ ਆਈਆਂ, ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ। ਇਸ ਸਮੇਂ ਕੋਲ ਖੜ੍ਹੇ ਬੇਵੱਸ ਬੱਚੇ ਰੋ-ਕੁਰਲਾ ਰਹੇ ਸਨ। ਗੁੰਡਾਗਰਦੀ ਦੇ ਇਸ ਨੰਗੇ ਨਾਚ ਨੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।