ਕੈਨੇਡਾ ਦੇ ਪੰਜਾਬੀਆਂ ਲਈ ਖੁਸ਼ਖਬਰੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਟੋਰਾਂਟੋ ਲਈ 27 ਸਤੰਬਰ ਤੋਂ ਉੱਡੇਗਾ ਜਹਾਜ਼…!

468
views

ਕੈਨੇਡਾ ਦੇ ਪੰਜਾਬੀਆਂ ਲਈ ਖੁਸ਼ਖਬਰੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਟੋਰਾਂਟੋ ਲਈ 27 ਸਤੰਬਰ ਤੋਂ ਉੱਡੇਗਾ ਜਹਾਜ਼,
ਕੈਨੇਡਾ ‘ਚ ਵਸਦੇ ਪੰਜਾਬੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਭਾਰਤੀ ਹਵਾਬਾਜੀ ਕੰਪਨੀ ਏਅਰ ਇੰਡੀਆ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਟੋਰਾਂਟੋ ਲਈ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ, ਜੋ 27 ਸਤੰਬਰ 2019 ਨੂੰ ਜਹਾਜ਼ ਪਹਿਲੀ ਉਡਾਨ ਸ੍ਰੀ ਅੰਮ੍ਰਿਤਸਰ ਤੋਂ ਟੋਰਾਂਟੋ ਲਈ ਭਰੇਗਾ। ਇਸ ਦੇ ਬਾਰੇ ਭਾਰਤੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ ਹੈ, ਜਿਨ੍ਹਾਂ ਨੇ ਫੇਸਬੁਕ ਤੇ ਪੋਸਟ ਸਾਝੀ ਕਰਦਿਆਂ ਕਿਹਾ ਹੈ

“ਮੈਨੂੰ ਇਹ ਐਲਾਨ ਕਰਦੇ ਹੋਏ ਬੜੀ ਖੁਸ਼ੀ ਹੋ ਰਹੀ ਹੈ ਕਿ ਵਿਸ਼ਵ ਪ੍ਰਯਟਨ ਦਿਵਸ 27 ਸਤੰਬਰ 2019 ਤੋਂ ਏਅਰ ਇੰਡੀਆ ਵਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਹੁੰਦੇ ਹੋਏ ਟੋਰੰਟੋ ਵਾਸਤੇ ਹਫਤੇ ਵਿਚ ਤਿੰਨ ਦਿਨ ਲਈ ਸਿਧਿ ਉਡਾਨ ਸੇਵਾ ਦੀ ਆਰੰਭਤਾ ਹੋ ਰਹੀ ਹੈ | ਇਹ ਗੁਰੂ ਨਗਰੀ ਦੇ ਨਿਵਾਸੀਆਂ ਅਤੇ ਉੱਤਰੀ ਅਮਰੀਕਾ ਦੇ ਦੇਸ਼ਾਂ ਤੋਂ ਆਏ ਸ਼ਰਧਾਲੂਆਂ ਦੀ ਇਕ ਬੜੀ ਸਮੇਂ ਤੋਂ ਮੰਗ ਸੀ ਜੋ ਸ਼੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਮੱਥਾ. ਟੇਕਣ ਆਉਂਦੇ ਸੀ |

ਮੈਨੂੰ ਖੁਸ਼ੀ ਹੈ ਕਿ ਮੈਂ ਇਸ ਛੋਟੀ ਜਿਹੀ ਸੇਵਾ ਵਿਚ ਯੋਗਦਾਨ ਪਾਉਣ ਵਿਚ ਕਾਮਯਾਬ ਰਿਹਾ ਹਾਂ | ਇਹ ਗੁਰੂ ਨਗਰੀ ਦੇ ਵਿਕਾਸ ਦੀ ਯਾਤਰਾ ਦੀ ਸ਼ੁਰੂਆਤ ਹੈ ” ਸਾਡੀ ਕੋਸ਼ਿਸ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡਿਓ ਦੇਖਣ ਲਈ ਸਾਡਾ ਪੇਜ਼ ਲਾਇਕ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ Source:- Hardeep Singh Puri Facebook page