ਚੰਡੀਗੜ੍ਹ ਚ ਪੁਲਿਸ ਨੇ ਭਿਉਂ ਭਿਉਂ ਕੇ ਕੁੱਟੇ ਕਿਸਾਨ, ਪਹੁੰਚਾਏ ਹਸਪਤਾਲ

184
views

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗਲਵਾਰ ਨੂੰ ਜਦੋਂ ਰਾਜ ਭਵਨ ਦਾ ਘਿਰਾਓ ਕਰਨ ਲਈ ਪੈਦਲ ਮਾਰਚ ਕੀਤਾ ਗਿਆ ਤਾਂ ਪੁਲਸ ਨੇ ਬੈਰੀਕੇਡ ਲਾ ਕੇ ਰਸਤੇ ‘ਚ ਕਿਸਾਨਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਤੇ ਲਾਠੀਚਾਰਜ ਵੀ ਕੀਤਾ, ਜਿਸ ਕਾਰਨ ਕਈ ਕਿਸਾਨ ਜਖਮੀ ਵੀ ਹੋਏ। ਇੰਨਾਂ ਹੀ ਨਹੀ ਪੁਲਿਸ ਨੇ ਕਿਸਾਨਾਂ ਤੇ ਪਾਣੀ ਦੀ ਵਾਛੜਾਂ ਕੀਤੀਆਂ ਗਈਆਂ। ਕਿਸਾਨਾਂ ਦੀ ਮੁੱਖ ਮੰਗਾਂ ਇਹ ਸੀ ਕਿ ਉਹਨਾਂ ਦਾ ਕਰਜ਼ਾ ਮਾਫ ਕੀਤਾ ਜਾਣ ਤੇ ਕਿਸਾਨਾਂ ਨੂੰ ਲੈ ਕੇ ਸਰਕਾਰਾਂ ਨੇ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਪੂਰਾ ਕੀਤਾ ਜਾਵੇ, ਉਹਨਾਂ ਨੇ ਗੰਨਿਆਂ ਦਾ ਭਾਅ ਵਧਾਉਣ ਦੀ ਮੰਗ ਕੀਤੀ ਗਈ, ਇਸ ਤੋਂ ਇਲਾਵਾ ਸਵਾਮੀਨਾਥਮ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, ਜਾਣਕਾਰੀ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਚੰਡੀਗੜ੍ਹ ਦੇ ਰਾਜ ਭਵਨ ਦਾ ਘਿਰਾਅ ਕਰਨ ਲਈ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰੇ ਤੋਂ ਇਕ ਵਿਸ਼ਾਲ ਮਾਰਚ ਕੱਢਿਆ ਜਾ ਰਿਹਾ ਸੀ , ਜਿਸ ਵਿੱਚ ਪੰਜਾਬ ਸਰਕਾਰ ਵਿਰੋਧ ਨਾਅਰੇਬਾਜ਼ੀ ਕੀਤੀ ਗਈ Video Source: Punjabi lok channel