ਜ਼ਿੰਦਗੀ ਦੀ ਲੜਾਈ ਆਖ਼ਰ ਹਾਰ ਹੀ ਗਿਆ ਫ਼ਤਹਿਵੀਰ..!

2938
views

150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ ਫ਼ਤਹਿਵੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ। ਉਸ ਨੂੰ ਸਵੇਰੇ ਪੰਜ ਵਜੇ ਬੋਰ ਵਿੱਚੋੰ ਬਾਹਰ ਕੱਢਿਆ ਗਿਆ ਅਤੇ ਅੱਠ ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿਛਲੇ 6 ਦਿਨਾਂ ਤੋਂ ਬੋਰਵੈੱਲ ‘ਚ ਫਸੇ ਫਤਿਹਵੀਰ ਨੂੰ ਅੱਜ ਸਵੇਰੇ 5.10 ਵਜੇ ਬਾਹਰ ਕੱਢ ਲਿਆ ਗਿਆ। ਸੂਤਰਾਂ ਮੁਤਾਬਿਕ ਫਤਿਹਵੀਰ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਗੁੱਸਾਏ ਲੋਕ ਹਸਪਤਾਲ ‘ਚ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਨੇ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਫੇਲ੍ਹ ਸਾਬਿਤ ਹੋਇਆ ਹੈ। ਇਸ ਦੌਰਾਨ ਰੇਸਕਿਊ ਆਪਰੇਸ਼ਨ ‘ਚ ਲੱਗੀ ਐੱਨ.ਡੀ.ਆਰ.ਐੱਫ. ਦੀ ਟੀਮ ਨੂੰ ਸਫ਼ਲਤਾ ਨਾ ਮਿਲਣ ਮੌਕੇ ‘ਤੇ ਫ਼ੌਜ ਨੂੰ ਸੱਦਿਆ ਗਿਆ ਸੀ।