ਦਾਰੂ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਵੋਟਾਂ ਤੋਂ ਪਹਿਲਾਂ ਇਹਨਾਂ ਦਿਨਾਂ ਨੂੰ ਰਹਿਣਗੇ ਠੇਕੇ ਬੰਦ…

183
views

ਦਾਰੂ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਵੋਟਾਂ ਤੋਂ ਪਹਿਲਾਂ ਇਹਨਾਂ ਦਿਨਾਂ ਨੂੰ ਰਹਿਣਗੇ ਠੇਕੇ ਬੰਦ…
ਦੇਸ਼ ਵਿੱਚ ਲੋਕ ਸਭਾ ਨੇੜੇ ਆੳਣ ਕਾਰਨ ਭਾਰਤੀ ਚੋਣ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਚੋਣਾਂ ਦੇ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਾਂ ਵਾਲੇ ਦਿਨ (19 ਮਈ, 2019) ਤੋਂ 48 ਘੰਟੇ ਪਹਿਲਾਂ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਤੋਂ 3 ਕਿੱਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿੱਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖ਼ਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲੱਗਦੇ 3 ਕਿੱਲੋਮੀਟਰ ਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।