ਧੂਰੀ ਤੋਂ ਬਾਅਦ ਜਲੰਧਰ ‘ਚ ੩ ਸਾਲ ਦੀ ਬੱਚੀ ਜਬਰ-ਜ਼ਨਾਹ ..!

429
views

ਬੀਤੇ ਦਿਨੀ ਹੀ ਧੂਰੀ ‘ਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿ ਇੱਕ ਨਬਾਲਗ ਕੁੜੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਉੱਥੇ ਹੀ ਜਲੰਧਰ ‘ਚ 3 ਸਾਲ ਦੀ ਬੱਚੀ ਨਾਲ ਬਲਾਤਕਾਰ ਦੀ ਘਟਨਾ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਬੱਚੀ ਦੇ ਪਿਤਾ ਕਿਸੇ ਕੰਮ ਤੋਂ ਬਾਹਰ ਗਿਆ ਹੋਇਆ ਸੀ ਤਾਂ ਗੁਆਂਢ ‘ਚ ਰਹਿੰਦੇ 35 ਸਾਲਾ ਮੋਹਿੰਦਰ ਉਸ ਦੀ ਬੱਚੀ ਨਾਲ ਜਬਰ-ਜ਼ਨਾਹ ਕੀਤਾ। ਜਿਸ ਤੋਂ ਬਾਅਦ ਖੂਨ ਨਾਲ ਲਥਪਥ ਬੱਚੀ ਜਦੋਂ ਘਰ ਪਹੁੰਚੀ ਤਾਂ ਉਸ ਨੇ ਆਪਣੇ ਪਿਤਾ ਨੂੰ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਉਸ ਨੇ ਖੁਦ ਮੋਹਿੰਦਰ ਦੀ ਭਾਲ ਸ਼ੁਰੂ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਫਰਾਰ ਹੈ ਤੇ ਉਹ ਯੂਪੀ ਨਿਕਲ ਗਿਆ ਹੈ। ਪੁਲਿਸ ਨੇ ਦੋਸ਼ੀ ਦੀ ਭਾਲ ਸ਼ੂਰ ਕਰ ਦਿੱਤੀ ਤੇ ਮਾਸੂਮ ਬੱਚੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ