ਪਾਕਿਸਤਾਨ ਦਾ ਦਾਅਵਾ: ਪਾਕਿਸਤਾਨ ਵੱਲੋਂ ਕਾਬੂ ਕੀਤੇ ਪਾਇਲਟ ਦੀ ਵੀਡੀਓ,

219
views

ਪਾਕਿਸਤਾਨ ਦਾ ਦਾਅਵਾ: ਪਾਕਿਸਤਾਨ ਵੱਲੋਂ ਕਾਬੂ ਕੀਤੇ ਪਾਇਲਟ ਦੀ ਵੀਡੀਓ, ਪਾਕਿਸਤਾਨ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਉਸ ਨੇ ਆਪਣੇ ਹਵਾਈ ਖੇਤਰ ਵਿੱਚ ਦੋ ਭਾਰਤੀ ਲੜਾਕੂ ਜਹਾਜ਼ਾਂ ਨੂੰ ਸੁੱਟਿਆ ਹੈ ਤੇ ਦੋ ਪਾਇਲਟ ਵੀ ਗ੍ਰਿਫ਼ਤਾਰ ਕੀਤੇ ਹਨ। ਹਾਲਾਂਕਿ ਭਾਰਤ ਸਰਕਾਰ ਵੱਲੋਂ ਇਸ ਬਾਰੇ ਕੋਈ ਸਪਸ਼ਟੀਕਰਨ ਨਹੀਂ ਆਇਆ।ਰੱਖਿਆ ਸੂਤਰਾਂ ਨੇ ਦੱਸਿਆ ਹੈ ਕਿ ਪਾਕਿਸਤਾਨ ਦੀ ਘੁਸਪੈਠ ਵਿੱਚ ਭਾਰਤੀ ਹਵਾਈ ਫੌਜ ਦੇ ਜਹਾਜ਼ਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।ਇਸ ਸਬੰਧੀ ਪਾਕਿਸਤਾਨੀ ਫੌਜ ਨੇ ਵੀਡੀਓ ਵੀ ਜਾਰੀ ਕੀਤੀ ਹੈ ਜਿਸ ਵਿੱਚ ਅੱਖਾਂ ’ਤੇ ਪੱਟੀ ਬੰਨ੍ਹੀਂ ਵਿਅਕਤੀ ਨਜ਼ਰ ਆ ਰਿਹਾ ਹੈਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਵਿਅਕਤੀ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਹਨ। ਵੀਡੀਓ ਵਿੱਚ ਵਿਅਕਤੀ ਖ਼ੁਦ ਕਹਿ ਰਿਹਾ ਹੈ ਕਿ ਉਹ ਭਾਰਤੀ ਹਵਾਈ ਫੌਜ ਦਾ ਅਧਿਕਾਰੀ ਹੈ। ਉਸ ਨੇ ਆਪਣਾ ਸਰਵਿਸ ਨੰਬਰ 27981 ਵੀ ਦੱਸਿਆ ਹੈ। ਹਾਲਾਂਕਿ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ।
ਪਾਕਿਸਤਾਨੀ ਫੌਜ ਦੇ ਬੁਲਾਰਾ ਮੇਜਰ ਜਨਰਲ ਆਸਿਫ ਗਫੂਰ ਨੇ ਵੀ ਭਾਰਤੀ ਹਵਾਈ ਫੌਜ ਦੇ ਦੋ ਪਾਇਲਟਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਪਾਇਲਟ ਜ਼ਖ਼ਮੀ ਹੈ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਇਲਟ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਇੱਕ ਜਹਾਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਜਦਕਿ ਦੂਜਾ ਜੰਮੂ ਕਸ਼ਮੀਰ ਵਿੱਚ ਡਿੱਗਿਆ।