ਪੌਂਟੀ ਚੱਢਾ ਦਾ ਪੁੱਤਰ ੧੦੦ ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿਚ ਗ੍ਰਿਫ਼ਤਾਰ…!

74
views

ਪੌਂਟੀ ਚੱਢਾ ਦਾ ਪੁੱਤਰ ੧੦੦ ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿਚ ਗ੍ਰਿਫ਼ਤਾਰ, ਉੱਘੇ ਸ਼ਰਾਬ ਕਾਰੋਬਾਰੀ ਮਰਹੂਮ ਪੌਂਟੀ ਚੱਢਾ ਦੇ ਬੇਟੇ ਤੇ ਉੱਪਲ-ਚੱਢਾ ਹਾਈ-ਟੈੱਕ ਡੈਵੇਲਪਰਸ ਲਿਮਟਿਡ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਚੱਢਾ ਨੂੰ ਧੋਖਾਧੜੀ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੇ ਇਕਨਾਮਿਕ ਅਫੈਂਸਜ਼ ਵਿੰਗ ਵੱਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ ਉਸ ਵਕਤ ਹੋਈ ਜਦੋਂ ਉਹ ਬੀਤੀ ਲੰਘੀ ਰਾਤ ਫੁਕੇਟ ਜਾਣ ਲਈ ਰਵਾਨਾ ਹੋ ਰਹੇ ਸਨ। ਜਾਣਕਾਰੀ ਮੁਤਾਬਕ, ਮੁਲਜ਼ਮ ਮਨਪ੍ਰੀਤ ਖਿਲਾਫ ਕਈ ਲੋਕਾਂ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਕਈ ਨਿਰਮਾਣ ਕੰਪਨੀਆਂ ਬਣਾ ਕੇ ਲੋਕਾਂ ਤੋਂ ਪੈਸੇ ਲਏ ਤੇ ਫਲੈਟ ਦੇਣ ਦਾ ਵਾਅਦਾ ਕੀਤਾ, ਪਰ ਉਸ ਦਾ ਵਾਅਦਾ ਝੂਠਾ ਸੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਨਜ਼ਦੀਕ ਗਾਜ਼ੀਆਬਾਦ ਤੇ ਨੋਇਡਾ ‘ਚ ਨਿਵੇਸ਼ਕਾਂ ਨੂੰ ਕੁਝ ਮਹੀਨਿਆਂ ‘ਚ ਫਲੈਟ ਦੇਣ ਦਾ ਵਾਅਦਾ ਕੀਤਾ ਸੀ, ਪਰ ਕਈ ਸਾਲ ਬੀਤਣ ਤੋਂ ਬਾਅਦ ਵੀ ਨਾ ਤਾਂ ਫਲੈਟ ਦੇ ਪਾਇਆ ਤੇ ਨਾ ਹੀ ਪੈਸੇ ਦੇ ਰਿਹਾ ਸੀ। ਵੱਡੀ ਗਿਣਤੀ ‘ਚ ਨਿਵੇਸ਼ਕਾਂ ਨੇ ਦਰਜ ਸ਼ਿਕਾਇਤ ‘ਚ ਮਨਪ੍ਰੀਤ ਚੱਢਾ ‘ਤੇ ਕਰੀਬ 100 ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖਾਧੜੀ ਦਾ ਦੋਸ਼ ਲਾਇਆ ਹੈ। ਲੋਕਾਂ ਦਾ ਕਹਿਣਾ ਹੈ ਕਿ 11 ਸਾਲ ਬਾਅਦ ਵੀ ਉਨ੍ਹਾਂ ਨੂੰ ਫਲੈਟ ਨਹੀਂ ਮਿਲੇ ਹਨ। 2012 ‘ਚ ਪਿਤਾ ਪੋਂਟੀ ਚੱਢਾ ਤੇ ਚਾਚਾ ਹਰਦੀਪ ਦੀ ਆਪਸੀ ਗੋਲੀਬਾਰੀ ‘ਚ ਹੋਈ ਮੌਤ ਤੋਂ ਬਾਅਦ ਮਨਪ੍ਰੀਤ ਚੱਢਾ ਨੇ ਕਾਰੋਬਾਰ ਦੀ ਜ਼ਿੰਮੇਵਾਰੀ ਸੰਭਾਲੀ ਸੀ।