ਫਤਿਹਵੀਰ ਤੋਂ ਬਾਅਦ ਹੋਰ ਬੱਚਾ ਡਿੱਗਿਆ ਬੋਰਵੈਲ ਵਿੱਚ, ਪਿੰਡ ਵਾਲਿਆਂ ਨੂੰ ਇੰਝ ਬਚਾਇਆ…!

1363
views

ਬੀਤੇ ਦਿਨੀ ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਫਤਹਿਵੀਰ ਦੀ ਡੂੰਗੇ ਡਿੱਗਣ ਕਰਕੇ ਦਰਦਨਾਕ ਮੌਤ ਹੋ ਗਈ ਸੀ ਪਰ ਹਾਲੇ ਵੀ ਲੋਕ ਇਸ ਘਟਨਾ ਤੋਂ ਸਬਕ ਨਹੀਂ ਲੈ ਰਹੇ। ਪੰਜਾਬ ਤੋਂ ਬਾਅਦ ਹੁਣ ਜੰਮੂ ਕਸ਼ਮੀਰ ‘ਚ ਇੱਕ ਚਾਰ ਸਾਲਾਂ ਬੱਚੇ ਦੀ ੨੦ ਫੁੱਟ ਡੂੰਗੇ ਬੋਰਵੈੱਲ ‘ਚ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਪਰਿਵਾਰ ਨੇ ਹੋਰ ਲੋਕਾਂ ਦੀ ਮਦਦ ਨਾਲ ਬੱਚੇ ਨੂੰ ਬਾਹਰ ਕੱਢ ਲਿਆ। ਪਠਾਨਕੋਟ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਬੱਚੇ ਦੇ ਮਾਪਿਆਂ ਨੇ ਦੱਸਿਆ ਕਿ 4 ਸਾਲਾ ਬਿੱਟੂ ਘਰ ਦੇ ਨੇੜੇ ਖੇਡ ਰਿਹਾ ਸੀ। ਉਹ ਅਚਾਨਕ ਬੋਰ ਵਿਚ ਡਿੱਗ ਗਿਆ। ਜਿਸ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ।