ਫਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ‘ਚ ਭਾਰੀ ਰੋਸ, ਸੁਨਾਮ ਹੋਇਆ ਬੰਦ..!

516
views

ਫਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ‘ਚ ਭਾਰੀ ਰੋਸ, ਸੁਨਾਮ ਹੋਇਆ ਬੰਦ, ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ ‘ਚ 140 ਫੁੱਟ ਡੂੰਘੇ ਬੋਰਵੈੱਲ ‘ਚ 5 ਦਿਨਾਂ ਤੋ ਫਸੇ ਦੋ ਸਾਲਾ ਬੱਚੇ ਫ਼ਤਿਹਵੀਰ ਸਿੰਘ ਨੂੰ ਅਖੀਰ 125 ਘੰਟਿਆਂ ਮਗਰੋਂ ਅੱਜ ਸਵੇਰੇ 5:15 ਵਜੇ ਦੇ ਆਸ ਪਾਸ ਬੋਰਵੈੱਲ ਵਿਚੋਂ ਬਾਹਰ ਕੱਢ ਲਿਆ ਸੀ। ਪਰ ਪੀ ਜੀ ਆਈ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਿਸ ਤੋ ਬਾਅਦ ਲੋਕਾਂ ਵਿੱਚ ਭਾਰੀ ਰੋਸ ਪਾਇਆ ਗਿਆ ਤੇ ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਵਰਤੀ ਗਈ ਲਾਪਰਵਾਹੀ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਉੱਥੇ ਹੀ ਲੋਕਾਂ ਨੇ ਸੁਨਾਮ ਬੰਦ ਕਰ ਦਿੱਤਾ ਹੈ।