ਫਤਿਹਵੀਰ ਦੀ ਮੌਤ ਤੋ ਬਾਅਦ ਲੋਕਾਂ ਨੇ ਘੇਰੀ ਡੀ.ਸੀ ਦੀ ਕੋਠੀ, ਸੰਗਰੂਰ ਪੂਰੀ ਤਰ੍ਹਾਂ ਬੰਦ…!

329
views

ਫਤਿਹਵੀਰ ਦੀ ਮੌਤ ਤੋ ਬਾਅਦ ਲੋਕਾਂ ਨੇ ਘੇਰੀ ਡੀ.ਸੀ ਦੀ ਕੋਠੀ, ਸੰਗਰੂਰ ਪੂਰੀ ਤਰ੍ਹਾਂ ਬੰਦ…
ਫਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ, ਜਿਸ ਕਾਰਨ ਲੋਕ ਸਰਕਾਰ ਤੇ ਪ੍ਰਸ਼ਾਸਨ ਦੇ ਖਿਲਾਫ ਨਾਰੇਬਾਜ਼ੀ ਕਰ ਰਹੇ ਹਨ। ਫਤਿਹਵੀਰ ਸਿੰਘ ਦੀ ਮੌਤ ਉਪਰੰਤ ਅੱਜ ਪੰਜਾਬ ਬੰਦ ਦੇ ਸੱਦੇ ਦੇ ਚੱਲਦਿਆਂ ਸੰਗਰੂਰ ਵਿਖੇ ਚੜ੍ਹਦੀ ਸਵੇਰ ਤੋਂ ਹੀ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ਼ਹਿਰ ਦੇ ਅੰਦਰ ਸਵੇਰ ਤੋਂ ਹੀ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਸ਼ੁਰੂ ਕਰ ਕੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਥੇਬੰਦੀਆਂ ਦੇ ਨੁਮਾਇੰਦੇ ਮੰਗ ਕਰ ਰਹੇ ਹਨ ਕਿ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਿਰੁੱਧ ਤੁਰੰਤ ਕਾਰਵਾਈ ਕੀਤੇ ਜਾਵੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਜਿਸ ਨੂੰ ਅਖ਼ੀਰ 6 ਦਿਨਾਂ ਬਾਅਦ ਮੰਗਲਵਾਰ ਨੂੰ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ।ਜਿਸ ਤੋਂ ਬਾਅਦ ਲੋਕਾਂ ਵੱਲੋਂ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਉਤੇ ਦੋਸ਼ ਲਗਾਏ ਜਾ ਰਹੇ ਹਨ,ਉਨ੍ਹਾਂ ਗੰਭੀਰਤਾ ਨਾਲ ਨਹੀਂ ਲਿਆ।ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ ਹੈ।