ਫਤਿਹਵੀਰ ਦੀ ਯਾਦ ਵਿੱਚ ਬਣੇਗਾ ਫਤਿਹਵੀਰ ਸਿੰਘ ਮਾਰਗ…!

178
views

ਬੀਤੇ ਦਿਨੀ ਹੀ ਸੰਗਰੂਰ ‘ਚ ਦੋ ਸਾਲ ਦਾ ਬੱਚਾ ਫਤਿਹਵੀਰ ਸਿੰਘ ਜੋ ਕਿ ਖੇਡਦੇ ਹੋਏ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਸੀ ਜਿਸ ਕਰਕੇ ਉਸ ਦੀ ਮੌਤ ਹੋ ਗਈ ਸੀ। ਉਸ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਲਗਾਤਾਰ 5 ਦਿਨ ਬਚਾਅ ਕਾਰਜ ਚੱਲੇ ਪਰ ਛੇਵੇਂ ਦਿਨ ਬੋਰਵੈੱਲ ਵਿੱਚੋਂ ਫ਼ਤਹਿਵੀਰ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਫਤਿਹਵੀਰ ਦੇ ਪਿੰਡ ਨੂੰ ਲੱਗਦੀ ਸੜਕ ਦਾ ਨਾ ਫਤਿਹਵੀਰ ਰੋਡ ਰੱਖਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਪੈਸ਼ਲ ਕੇਸ ਤਹਿਤ ਸੁਨਾਮ-ਸ਼ੇਰੋਂ-ਕੈਂਚੀਆਂ ਤੋਂ ਸ਼ੇਰੋਂ-ਲੌਂਗੋਵਾਲ ਜਾ ਰਹੀ ਸੜਕ ਦਾ ਨਾਂ ਫ਼ਤਿਹਵੀਰ ਦੇ ਨਾਮ ‘ਤੇ ਰੱਖਣ ਨੂੰ ਮਨਜ਼ੂਰੀ ਦਿੱਤੀ ਹੈ।