ਬੀਬੀ ਪਰਮਜੀਤ ਕੌਰ ਖਾਲੜਾ ਨੂੰ ਜਿਲ੍ਹਾਂ ਅਫਸਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ….!

358
views

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿੱਚ ਕਮਿਸ਼ਨ ਦੇ ਅਧਿਕਾਰੀ ਨੇ ਨੋਟਿਸ ਜਾਰੀ ਕੀਤਾ ਹੈ। ਦਰਸਲ ਜਿਲ੍ਹਾਂ ਚੋਣ ਅਫਸਰ ਤਰਨ ਤਾਰਨ ਨੇ ਸ੍ਰੀ ਪ੍ਰਦੀਪ ਕੁਮਾਰ ਸਭੱਰਵਾਲ ਨੇ ਬੀਬੀ ਖਾਲੜਾ ਜੀ ਨੂੰ ਨੋਟਿਸ ਇਸ ਲਈ ਜਾਰੀ ਕੀਤਾ ਹੈਕਿਉਂਕਿ ਬੀਬੀ ਪਰਮਜੀਤ ਕੌਰ ਖਾਲੜਾ ਜੀ ਨੇ ਧਾਰਮਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਚੋਣ ਮੈਨੀਫੈਸਟੋ ਦੱਸਣ ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਬੀਬੀ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਮੈਨੀਫੈਸਟੋ ਦੱਸਣ ਖਿ਼ਲਾਫ ਉਹਨਾਂ ਦੇ ਵਿਰੋਧ ਕਾਰਵਾਈ ਦੀ ਮੰਗ ਕੀਤੀ ਹੈ, ਦੱਸਣਯੋਗ ਹੈ ਕਿ ਬੀਬੀ ਖਾਲੜਾ ਵੱਲੋਂ ਇੱਕ ਨਿੱਜੀ ਵੈਬ ਚੈਨਲ ਤੇ ਇੰਟਰਵਿਊ ਵਿੱਚ ਉਹਨਾਂ ਨੇ ਧਾਰਮਿਕ ਗ੍ਰੰਥ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਆਪਣਾ ਚੋਣ ਮੈਨੀਫੈਸਟੋ ਦੱਸਿਆ ਗਿਆ ਹੈ, ਨੂੰ ਵਾਚਣ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਸ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਮਾਡਲ ਕੋਡ ਆੱਫ਼ ਕਡੰਕਟ ਦੀ ਉਲੰਘਣਾ ਮੰਨਿਆ ਹੈ ਅਤੇ ਇਸ ਉਲੰੰਘਣਾ ਸਬੰਧੀ 48 ਘੰਟਿਆਂ ਵਿੱਚ ਬੀਬੀ ਖਾਲੜਾ ਨੂੰ ਆਪਣਾ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ