ਰਹੱਸਮਈ ਤਰੀਕੇ ਨਾਲ ਗਾਇਬ ਹੋਏ ਪਰਿਵਾਰ ‘ਚੋਂ ਇੱਕ ਔਰਤ ਦੀ ਮਿਲੀ ਲਾਸ਼ ..!

281
views

ਬੀਤੇ ਦਿਨੀ ਅਜਨਾਲਾ ਦੇ ਪਿੰਡ ਤੇੜਾ ਖੁਰਦ ‘ਚ ਇੱਕ ਪਰਿਵਾਰ ਦੇ ਪੰਜ ਮੈਂਬਰ ਗਾਇਬ ਹੋਣ ਦ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਇਸ ਮਹਿਲਾ ਦੇ ਤਿੰਨ ਬੱਚੇ ਅਜੇ ਵੀ ਲਾਪਤਾ ਹਨ। ਦੱਸਿਆ ਜਾਂਦਾ ਹੈ ਕਿ ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ ਲਾਸ਼ ਬਰਾਮਦ ਹੋ ਗਈ ਹੈ। ਦਰਅਸਲ, ਇਸ ਪਿੰਡ ਵਿੱਚ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੇ ਪੰਜ ਮੈਂਬਰ ਰਹੱਸਮਈ ਤਰੀਕੇ ਨਾਲ ਗਾਇਬ ਹੋ ਗਏ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਹਰਵੰਤ ਸਿੰਘ ਦੇ ਪਰਿਵਾਰ ਦੇ ਚਾਰ ਮੈਂਬਰ ਹਨ, ਜਿਨ੍ਹਾਂ ਵਿੱਚੋਂ ਤਿੰਨ ਬੱਚੇ ਤੇ ਪਤਨੀ 16 ਤਰੀਕ ਰਾਤ ਨੂੰ ਗਾਇਬ ਹੋ ਗਏ । ਉਨ੍ਹਾਂ ਦੇ ਗਾਇਬ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਥਾਣੇ ਵਿੱਚ ਸ਼ਿਕਾਇਤ ਕੀਤੀ ਗਈ, ਪਰ ਇਸ ਸ਼ਿਕਾਇਤ ਤੋਂ ਬਾਅਦ ਹਰਵੰਤ ਸਿੰਘ ਵੀ ਗਾਇਬ ਹੋ ਗਏ । ਜਿਸ ਕਾਰਨ ਪਿੰਡ ਵਿੱਚ ਹਾਹਾਕਾਰ ਮਚਿਆ ਹੋਇਆ ਹੈ ।