ਰਾਮ ਰਹੀਮ ਲਈ ਸੀਬੀਆਈ ਕੋਰਟ ਨੇ ਸੁਣਾਇਆ ਇਤਿਹਾਸਕ  ਫ਼ੈਸਲਾ…!

799
views

ਰਾਮ ਰਹੀਮ ਲਈ ਸੀਬੀਆਈ ਕੋਰਟ ਨੇ ਸੁਣਾਇਆ ਇਤਿਹਾਸਕ  ਫ਼ੈਸਲਾ…!
ਰਾਮ ਰਹੀਮ ਲਈ ਸੀਬੀਆਈ ਕੋਰਟ ਨੇ ਸੁਣਾਇਆ ਇਤਿਹਾਸਕ  ਫ਼ੈਸਲਾ…,  ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਨਜ਼ਰਾਂ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਸਨ। ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਾਲੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ ਸਨ।ਇਸ ਦੇ ਨਾਲ ਹੀ ਇਸ ਹੱਤਿਆ ਕਾਂਡ ਨਾਲ ਜੁੜੇ ਬਾਕੀ ਦੋਸ਼ੀ ਕਿਸ਼ਨ ਲਾਲ, ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਗਵਾਹ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਵੀ ਸੀਬੀਆਈ ਅਦਾਲਤ ‘ਚ ਮੌਜੂਦ ਸਨ। ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਰਾਮ ਰਹੀਮ ਨਾਲ ਡੇਰਾ ਸਿਰਸਾ ਦੇ ਮੈਨੇਜਰ ਸਮੇਤ ਦੋ ਡੇਰਾ ਪ੍ਰੇਮੀਆਂ ਨੂੰ ਵੀ ਕਤਲ ਮਾਮਲੇ ਦਾ ਦੋਸ਼ੀ ਠਹਿਰਾਇਆ ਗਿਆ ਹੈ।
ਤਿੰਨਾਂ ਨੂੰ ਸਜ਼ਾ ਦਾ ਐਲਾਨ 17 ਜਨਵਰੀ ਨੂੰ ਕੀਤਾ ਜਾਵੇਗਾ। ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ 17 ਸਾਲ ਬਾਅਦ ਪਿਤਾ ਦੇ ਕਤਲ ਦਾ ਨਿਆਂ ਮਿਲਣ ‘ਤੇ ਤਸੱਲੀ ਪ੍ਰਗਟਾਈ ਤੇ ਜੱਜ ਸਮੇਤ ਸਾਰਿਆਂ ਦਾ ਧੰਨਵਾਦ ਕੀਤਾ। ਜੱਜ ਵੱਲੋਂ ਫੈਸਲਾ ਸੁਣਾਏ ਜਾਣ ਸਮੇਂ ਉਸ ਨੇ ਆਪਣਾ ਸਿਰ ਝੁਕਾ ਲਿਆ। ਰਾਮ ਰਹੀਮ ਦੇ ਦਾੜ੍ਹੀ ਦੇ 70% ਵਾਲ ਸਫੇਦ ਹੋ ਚੁੱਕੇ ਹਨ। ਫੈਸਲੇ ਉਪਰੰਤ ਸੀਬੀਆਈ ਦੇ ਵਕੀਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਮ ਰਹੀਮ ਸਮੇਤ ਬਾਕੀ ਸਾਰਿਆਂ ਨੂੰ 17 ਜਨਵਰੀ ਨੂੰ ਹੀ ਸਜ਼ਾ ਦਾ ਐਲਾਨ ਕੀਤਾ ਜਾਵੇਗਾ।