ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਹਾਦਸੇ ਵਿਚ ਮੌਤ….!

290
views

ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਹਾਦਸੇ ਵਿਚ ਮੌਤ
ਪਿੰਡ ਪਨਿਆਲੀ ਦੇ ਰਹਿਣ ਵਾਲੇ ਦੋ ਪਰਿਵਾਰਾਂ ‘ਚ ਵਿਸਾਖੀਆਂ ਦੀਆਂ ਖੁਸ਼ੀਆਂ ਉਸ ਸਮੇਂ ਗਮ ਵਿੱਚ ਬਦਲ ਗਇਆਂ ਜਦੋਂ ਦੋ ਚਚੇਰੇ ਭਰਾ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਜਾ ਰਹੇ ਸਨ ਪਰ ਰਸਤੇ ‘ਚ ਰੋਪੜ-ਬਲਾਚੌਰ ਮਾਰਗ ‘ਤੇ ਮੈਕਸ ਇੰਡੀਆ ਕੰਪਨੀ ਦੇ ਸਾਹਮਣੇ ਭਿਆਨਕ ਸੜਕ ਹਾਦਸੇ ‘ਚ ਦੋਵਾਂ ਨੌਜਵਾਨ ਦੀ ਮੌਤ, ਜਾਣਕਾਰੀ ਤੋਂ ਪਤਾ ਲੱਗਿਆ ਕਿ ਨੋਜਵਾਨ ਮੋਟਰਸਾਇਕਲ ਦੀ ਇੱਕ ਟੈਂਪੂ ਟਰੈਵਲਰ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਦੋਵਾਂ ਦੀ ਮੌਤ ਹੋ ਗਈ, ਮ੍ਰਿਤਕ ਦੀ ਪਹਿਚਾਣ ਹਰਮਨ ਸਿੰਘ ਤੇ ਜਸਕਰਨ ਸਿੰਘ ਵਜੋਂ ਹੋਈ ਹੈ, ਦੱਸਿਆ ਜਾ ਰਿਹਾ ਹੈ ਕਿ ਹਰਮਨ ਮਾਪਿਆਂ ਦਾ ਇਕਲੋਤਾ ਪੁੱਤਰ ਸੀ, ਮੌਕੇ ਦੇ ਟੈਂਪੂ ਟਰੈਵਲਰ ਫਰਾਰ ਹੈ