ਸਕੂਲ ‘ਚ 4 ਸਾਲਾਂ ਬੱਚੀ ਨਾਲ ਬੱਸ ਕੰਡਕਟਰ ਨੇ ਕੀਤਾ ਜਬਰ-ਜ਼ਨਾਹ….!

161
views

ਇੱਕ ਵਾਰ ਫਿਰ ਇਨਸਾਨੀਅਤ ਸ਼ਰਮਸਾਰ ਕਰਨ ਵਾਲੀ ਘਟਨਾਂ ਸਾਹਮਣੇ ਆਈ ਹੈ। ਜਿੱਥੇ ਕਿ ਇੱਕ ਨਬਾਲਿਗ ਕੁੜੀ ਨਾਲ ਜਬਰ- ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਧੂਰੀ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਚਾਰ ਸਾਲ ਦੀ ਇੱਕ ਛੋਟੀ ਬੱਚੀ ਨਾਲ ਸਕੂਲ ਬੱਸ ਦੇ ਕੰਡਕਟਰ ਵੱਲੋਂ ਸਕੂਲ ਵਿੱਚ ਹੀ ਜਬਰ-ਜ਼ਨਾਹ ਕੀਤਾ ਗਿਆ । ਇਸ ਸ਼ਮਰਨਾਕ ਘਟਨਾਂ ਤੋਂ ਬਾਅਦ ਬੱਚੀ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਸ਼ਰਮਨਾਕ ਘਟਨਾਂ ਤੋ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ, ਜਿਸ ਕਾਰਨ ਲੋਕਾਂ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ ਤੇ ਲੋਕਾਂ ਨੇ ਥਾਣੇ ਦਾ ਘਿਰਾਓ ਵੀ ਕੀਤਾ ਗਿਆ। ਲੋਕਾਂ ਨੇ ਜਬਰ ਜ਼ਨਾਹ ਕਰਨ ਵਾਲੇ ਦਰਿੰਦੇ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ