1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਿਆ ਇਨਸਾਫ

213
views

1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਿਆ ਇਨਸਾਫ, 1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਿਆ ਇਨਸਾਫ…
1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਰਾਏ ਗਏ 2 ਦੋਸ਼ੀਆਂ ਨੂੰ ਅੱਜ ਦਿੱਲੀ ਦੀ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਇਹਨਾਂ ਦੋ ਦੋਸ਼ੀਆਂ ਚੋਂ ਨਰੇਸ਼ ਸੇਹਰਾਵਤ ਨੂੰ ਉਮਰ ਕੈਦ ਅਤੇ ਦੂਸਰੇ ਦੋਸ਼ੀ ਯਸ਼ਪਾਲ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫੈਸਲਾ ਤਿਹਾੜ ਜੇਲ੍ਹ ‘ਚ ਸੁਣਾਇਆ ਗਿਆ।

ਪਿਛਲੀ 14 ਨਵੰਬਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਵਿੱਚ ਦੋ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਦੇ ਦੋਸ਼ੀ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਸਜ਼ਾ ‘ਤੇ ਫੈਸਲਾ ਸੁਰੱਖਿਆ ਰੱਖ ਲਿਆ ਸੀ, ਇਸ ਦੌਰਾਨ ਜਸਟਿਸ ਅਜੈ ਪਾਂਡੇ ਨੇ ਸੀਮਤ ਲੋਕਾਂ ਦੇ ਅਦਾਲਤ ‘ਚ ਦਖ਼ਲ ਹੋਣ ਦੇ ਹੁਕਮ ਦਿੱਤੇ ਸਨ।ਜਿਸ ਕਰਕੇ ਅਦਾਲਤ ਨੇ ਪੀੜ੍ਹਤਾਂ ਨਾਲ ਪਰਿਵਾਰ ਦੇ ਦੋ ਮੈਂਬਰਾਂ ਨੂੰ ਅਤੇ ਦੋਸ਼ੀਆਂ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਹੀ ਅਦਾਲਤ ਅੰਦਰ ਜਾਣ ਦੀ ਆਗਿਆ ਦਿੱਤੀ ਸੀ ਦਿੱਲੀ ਦੇ ਮਹਿਪਾਲਪੁਰ ਪਿੰਡ ‘ਚ 1 ਨਵੰਬਰ 1984 ਨੂੰ ਇੱਥੋਂ ਦੇ ਰਹਿਣ ਵਾਲੇ ਸਿੱਖ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੀ ਹੱਤਿਆ ਮਾਮਲੇ ਵਿਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ।ਇਸ ਮਾਮਲੇ ‘ਤੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫ਼ੈਸਲਾ ਸੁਣਾਇਆ ਹੈ।1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਿਆ ਇਨਸਾਫ…