ਗਾਇਕ ਮਾਸਟਰ ਸਲੀਮ ਦੇ ਘਰ ਪਿਆ ਸੋਗ, ਵਾਪਰਿਆ ਅਜਿਹਾ ਭਾਣਾ

247
views

ਗਾਇਕ ਮਾਸਟਰ ਸਲੀਮ ਦੇ ਘਰ ਪਿਆ ਸੋਗ, ਵਾਪਰਿਆ ਅਜਿਹਾ ਭਾਣਾ,ਮਾਸਟਰ ਸਲੀਮ ਦੇ ਘਰ ਅੱਜ ਦੁਖਦਾਈ ਭਾਣਾ ਵਰਤ ਗਿਆ ਹੈ। ਨਕੋਦਰ ਰੋਡ ਤੇ ਰਵਿਦਾਸ ਚੌਕ ਨੇੜੇ ਪੈਂਦੇ ਨਾਰੀ ਨਿਕੇਤਨ ਦੇ ਸਾਹਮਣੇ ਇੱਕ ਟਿੱਪਰ ਤੇ ਬਾਈਕ ‘ਚ ਜ਼ਬਰਦਸਤ ਟੱਕਰ ਹੋ ਗਈ। ਇਸ ਵਿੱਚ ਸਿੰਗਰ ਮਾਸਟਰ ਸਲੀਮ ਦੀ ਭਾਬੀ ਗੰਭੀਰ ਜ਼ਖਮੀ ਹੋ ਗਈ। ਇਸ ਹਾਦਸੇ ‘ਚ ਇੱਕ ਹੋਰ ਮਹਿਲਾਂ ਦੇ ਜਖਮੀ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ ਸਲੀਮ ਦੀ ਭਾਬੀ ਪ੍ਰਵੀਨ ਆਪਣੇ ਪਿਤਾ ਨਾਲ ਮੋਟਰਸਾਈਕਲ ‘ਤੇ ਜਾ ਰਹੀ ਸੀ। ਇਸ ਦੌਰਾਨ ਪਿੱਛਿਓਂ ਟਿੱਪਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ ਹੈ।ਇਸ ਹਾਦਸੇ ‘ਚ ਪ੍ਰਵੀਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਹਸਪਤਾਲ ‘ਚ ਪਹੁੰਚਾਇਆ ਗਿਆ, ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ।ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡੀਓ ਦੇਖਣ ਲਈ ਸਾਡੇ ਨਾਲ ਜੁੜੇ ਰਹੋ, ਸਾਡੇ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਜਾਣਕਾਰੀ ਇੰਟਰਨੈਟ ਦੇ ਮਾਧਿਅਮ ਤੋਂ ਲਈ ਗਈ ਹੁੰਦੀ ਹੈ। ਹਦਸੇ ਵਾਲੀ ਥਾਂ ਤੇ ਮੋਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਤੇ ਉਸ ਨੂੰ ਥਾਣਾ ਛੇ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ