ਮਹਿਲਾਂ ਨੂੰ ਗਾਲਾਂ ਕੱਢਣ ਵਾਲੇ ਪੁਲਿਸ ਮੁਲਾਜ਼ਮ ਸਸਪੈਂਡ ਵੀਡੀਓ ਹੋਇਆ ਸੀ ਵਾਇਰਲ

221
views

ਆਏ ਦਿਨੀ ਪੰਜਾਬ ਪੁਲਿਸ ਕਿਸੇ ਨਾ ਕਿਸੇ ਗੱਲ ਕਰਕੇ ਚਰਚਾ ਦੇ ਵਿੱਚ ਰਹਿੰਦੀ ਹੈ ਤੇ ਬੀਤੇ ਕੁਝ ਦਿਨਾਂ ਤੋਂ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮਾ ਦਾ ਵੀਡਿਓ ਸ਼ੋਸਲ ਮੀਡਿਆ ਤੇ ਇਸ ਕਦਰ ਵਾਇਰਲ ਹੋ ਰਿਹਾ ਹੈ ਕਿ ਲੋਕਾਂ ਉਸ ਦੀ ਖੂਬ ਨਖੇਧੀ ਕਰ ਰਹੇ ਹਨ। ਇਹ ਵੀਡੀਓ ਬਰਨਾਲਾ ਦਾ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਇੱਕ ਪੁਲਿਸ ਦਾ ਅਧਿਕਾਰੀ ਪਰਿਵਾਰ ਦੀ ਔਰਤ ਨੂੰ ਗਾਲਾਂ ਕੱਢ ਰਿਹਾ ਹੈ ਤੇ ਲੋਕਾਂ ਇਸ ਵੀਡੀਓ ਨੂੰ ਸ਼ੋਸਲ ਮੀਡਿਆ ਤੇ ਸ਼ੇਅਰ ਕਰ ਰਹੇ ਹਨ।

ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ, ਦੱਸਿਆ ਜਾ ਰਿਹਾ ਹੈ ਕਿ ਦੋ ਪਰਿਵਾਰਾਂ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਇਹਨਾਂ ਦਾ ਘਰ ਆਈ ਸੀ, ਦੂਜੇ ਪਾਸੇ ਪੁਲਿਸ ਮੁਲਾਜ਼ਮਾਂ ਦਾ ਦੋਸ਼ ਹੈ ਕਿ ਉਹ ਵੀਡੀਓ ਵਾਇਰਲ ਕਰਨ ਵਾਲਿਆਂ ਨੇ ਉਹਨਾਂ ਨਾਲ ਬਦਸਲੂਕੀ ਕੀਤੀ ਤੇ ਵਰਦੀ ਨੂੰ ਹੱਥ ਪਾਉਣ ਦੀ ਕੋਸ਼ਿਸ ਕੀਤੀ। ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡੀਓ ਦੇਖਣ ਲਈ ਸਾਡੇ ਨਾਲ ਜੁੜੇ ਰਹੋ, ਸਾਡੇ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਜਾਣਕਾਰੀ ਇੰਟਰਨੈਟ ਦੇ ਮਾਧਿਅਮ ਤੋਂ ਲਈ ਗਈ ਹੁੰਦੀ ਹੈ।